Review

Derived from the Sanskriti language, Aarti (ਅਾਰਤੀ) means the light, or the vessel containing it, which is waved before an idol, generally in the clockwise direction. It is usually accompanied by the chanting of mantras. This is also the name given to a Hindu ceremony which is a mode of ritual worship to please the deity. In the Sikh faith, which totally rejects image-worship, there is no permission for this form of worship.

Lyrics

ਆਰਤੀ-ਆਰਤਾ

ਦੋਹਰਾ ॥

ਲੋਪ ਚੰਡਕਾ ਹੋਇ ਗਈ ਸੁਰਪਤਿ ਕੌ ਦੇ ਰਾਜ ॥

ਦਾਨਵ ਮਾਰਿ ਅਭੇਖ ਕਰਿ ਕੀਨੇ ਸੰਤਨ ਕਾਜ ॥੫੩॥

ਸ੍ਵੈਯਾ ॥

ਯਾ ਤੇ ਪ੍ਰਸੰਨ ਭਏ ਹੈ ਮਹਾ ਮੁਨ ਦੇਵਨ ਕੇ ਤਪ ਮੈ ਸੁਖ ਪਾਵੈ ॥

ਜਗ੍ਯ ਕਰੈ ਇਕ ਬੇਦ ਰਰੈ ਭਵ ਤਾਪ ਹਰੈ ਮਿਲਿ ਧਿਆਨਹਿ ਲਾਵੈ ॥

ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈ ॥

ਕਿੰਨਰ ਗੰਧ੍ਰਬ ਗਾਨ ਕਰੈ ਗਨਿ ਜਛ ਅਪਛਰ ਨਿਰਤ ਦਿਖਾਵੈ ॥੫੪॥

ਸੰਖਨ ਕੀ ਧੁਨ ਘੰਟਨਿ ਕੀ ਕਰਿ ਫੂਲਨ ਕੀ ਬਰਖਾ ਬਰਖਾਵੈ ॥

ਆਰਤੀ ਕੋਟਿ ਕਰੈ ਸੁਰ ਸੁੰਦਰਿ ਪੇਖ ਪੁਰੰਦਰ ਕੇ ਬਲਿ ਜਾਵੈ ॥

ਦਾਨਤ ਦਛਨ ਦੈ ਕੈ ਪ੍ਰਦਛਨ ਭਾਲ ਮੈ ਕੁੰਕਮ ਅਛਤ ਲਾਵੈ ॥

ਹੋਤ ਕੁਲਾਹਲ ਦੇਵਪੁਰੀ ਮਿਲ ਦੇਵਨ ਕੇ ਕੁਲਿ ਮੰਗਲ ਗਾਵੈ ॥੫੫॥

ਦੋਹਰਾ ॥

ਐਸੇ ਚੰਡ ਪ੍ਰਤਾਪ ਤੇ ਦੇਵਨ ਬਢਿਓ ਪ੍ਰਤਾਪ ॥

ਤੀਨ ਲੋਕ ਜੈ ਜੈ ਕਰੈ ਰਰੈ ਨਾਮੁ ਸਤਿ ਜਾਪ ॥੫੬॥

ਸਵੈਯਾ ॥

ਹੇ ਰਵਿ ਹੇ ਸਸਿ ਹੇ ਕਰੁਨਾਨਿਧਿ ਮੇਰੀ ਅਬੈ ਬਿਨਤੀ ਸੁਨਿ ਲੀਜੈ ॥

ਅਉਰ ਨ ਮਾਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥

ਸਸਤ੍ਰਨ ਸੋ ਅਤਿ ਹੀ ਰਨ ਭੀਤਰ ਜੂਝਿ ਮਰੋ ਕਹਿ ਸਾਚ ਪਤੀਜੈ ॥

ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ੍ਯਾਮ ਇਹੈ ਵਰੁ ਦੀਜੈ ॥੧੯੦੦॥

ਕਬਿਤੁ ॥

ਸੰਕਟ ਹਰਨ ਸਭ ਸਿਧਿ ਕੀ ਕਰਨ ਚੰਡ ਤਾਰਨ ਤਰਨ ਅਰੁ ਲੋਚਨ ਬਿਸਾਲ ਹੈ ॥

ਆਦਿ ਜਾ ਕੈ ਆਹਮ ਹੈ ਅੰਤ ਕੋ ਨ ਪਾਰਾਵਾਰ ਸਰਨਿ ਉਬਾਰਨ ਕਰਨ ਪ੍ਰਤਿਪਾਲ ਹੈ ॥

ਅਸੁਰ ਸੰਘਾਰਨ ਅਨਿਕ ਦੁਖ ਜਾਰਨ ਸੋ ਪਤਿਤ ਉਧਾਰਨ ਛਡਾਏ ਜਮ ਜਾਲ ਹੈ ॥

ਦੇਵੀ ਬਰੁ ਲਾਇਕ ਸੁਬੁਧਿ ਹੂ ਕੀ ਦਾਇਕ ਸੁ ਦੇਹ ਬਰੁ ਪਾਇਕ ਬਨਾਵੈ ਗ੍ਰੰਥ ਹਾਲ ਹੈ ॥੭॥

ਕਬਿਤੁ ॥

ਮਿਲਿ ਕੇ ਸੁ ਦੇਵਨ ਬਡਾਈ ਕਰੀ ਕਾਲਿਕਾ ਕੀ ਏਹੋ ਜਗ ਮਾਤ ਤੈ ਤੋ ਕਟਿਓ ਬਡੋ ਪਾਪੁ ਹੈ ॥

ਦੈਤਨ ਕੇ ਮਾਰ ਰਾਜ ਦੀਨੋ ਤੈ ਸੁਰੇਸ ਹੂੰ ਕੋ ਬਡੋ ਜਸੁ ਲੀਨੇ ਜਗਿ ਤੇਰੋ ਈ ਪ੍ਰਤਾਪੁ ਹੈ ॥

ਦੇਤ ਹੈ ਅਸੀਸ ਦਿਜ ਰਾਜ ਰਿਖਿ ਬਾਰਿ ਬਾਰਿ ਤਹਾ ਹੀ ਪੜਿਓ ਹੈ ਬ੍ਰਹਮ ਕਉਚ ਹੂੰ ਕੋ ਜਾਪ ਹੈ ॥

ਐਸੇ ਜਸੁ ਪੂਰ ਰਹਿਓ ਚੰਡਿਕਾ ਕੋ ਤੀਨ ਲੋਕਿ ਜੈਸੇ ਧਾਰ ਸਾਗਰ ਮੈ ਗੰਗਾ ਜੀ ਕੋ ਆਪੁ ਹੈ ॥੨੨੭॥

ਸ੍ਵੈਯਾ ॥

ਤਾਰਨ ਲੋਕ ਉਧਾਰਨ ਭੂਮਹਿ ਦੈਤ ਸੰਘਾਰਨ ਚੰਡਿ ਤੁਹੀ ਹੈ ॥

ਕਾਰਨ ਈਸ ਕਲਾ ਕਮਲਾ ਹਰਿ ਅਦ੍ਰਸੁਤਾ ਜਹ ਦੇਖੋ ਉਹੀ ਹੈ ॥

ਤਾਮਸਤਾ ਮਮਤਾ ਨਮਤਾ ਕਵਿਤਾ ਕਵਿ ਕੇ ਮਨ ਮਧਿ ਗੁਹੀ ਹੈ ॥

ਕੀਨੋ ਹੈ ਕੰਚਨ ਲੋਹ ਜਗਤ੍ਰ ਮੈ ਪਾਰਸ ਮੂਰਤਿ ਜਾਹਿ ਛੁਹੀ ਹੈ ॥੪॥

ਸ੍ਵੈਯਾ ॥

ਕਾਲ ਹੀ ਪਾਇ ਭਯੋ ਭਗਵਾਨ ਸੁ ਜਾਗਤ ਯਾ ਜਗ ਜਾ ਕੀ ਕਲਾ ਹੈ ॥

ਕਾਲ ਹੀ ਪਾਇ ਭਯੋ ਬ੍ਰਹਮਾ ਸਿਵ ਕਾਲ ਹੀ ਪਾਇ ਭਯੋ ਜੁਗੀਆ ਹੈ ॥

ਕਾਲ ਹੀ ਪਾਇ ਸੁਰਾਸੁਰ ਗੰਧ੍ਰਬ ਜਛ ਭੁਜੰਗ ਦਿਸਾ ਬਿਦਿਸਾ ਹੈ ॥

ਅਉਰ ਸੁਕਾਲ ਸਭੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ ॥੮੪॥

ਸ੍ਵੈਯਾ ॥

ਮੇਰੁ ਕਰੋ ਤ੍ਰਿਣ ਤੇ ਮੁਹਿ ਜਾਹਿ ਗਰੀਬ ਨਿਵਾਜ ਨ ਦੂਸਰ ਤੋ ਸੋ ॥

ਭੂਲ ਛਿਮੋ ਹਮਰੀ ਪ੍ਰਭ ਆਪ ਨ ਭੂਲਨਹਾਰ ਕਹੂੰ ਕੋਊ ਮੋ ਸੋ ॥

ਸੇਵ ਕਰੀ ਤੁਮਰੀ ਤਿਨ ਕੇ ਸਭ ਹੀ ਗ੍ਰਿਹ ਦੇਖੀਅਤ ਦ੍ਰਬ ਭਰੋ ਸੋ ॥

ਯਾ ਕਲ ਮੈ ਸਭ ਕਾਲ ਕ੍ਰਿਪਾਨ ਕੇ ਭਾਰੀ ਭੁਜਾਨ ਕੋ ਭਾਰੀ ਭਰੋਸੋ ॥੯੨॥

ਸ੍ਵੈਯਾ ॥

ਭਾਜਿ ਗਇਓ ਮਘਵਾ ਜਿਨ ਕੇ ਡਰ ਬ੍ਰਹਮ ਤੇ ਆਦਿ ਸਭੈ ਭੈ ਭੀਤੇ ॥

ਤੇਈ ਵੈ ਦੈਤ ਪਰਾਇ ਗਏ ਰਨਿ ਹਾਰ ਨਿਹਾਰ ਭਏ ਬਲੁ ਰੀਤੇ ॥

ਜੰਬੁਕ ਗ੍ਰਿਝ ਨਿਰਾਸ ਭਏ ਬਨ ਬਾਸ ਗਏ ਜੁਗ ਜਾਮਨ ਬੀਤੇ ॥

ਸੰਤ ਸਹਾਇ ਸਦਾ ਜਗ ਮਾਇ ਸੁ ਸੁੰਭ ਨਿਸੁੰਭ ਬਡੇ ਅਰਿ ਜੀਤੇ ॥੨੨੫॥

ਦੇਵ ਸਭੈ ਮਿਲਿ ਕੈ ਇਕ ਠਉਰ ਸੁ ਅਛਤ ਕੁੰਕਮ ਚੰਦਨ ਲੀਨੋ ॥

ਤਛਨ ਲਛਨ ਦੈ ਕੈ ਪ੍ਰਦਛਨ ਟੀਕਾ ਸੁ ਚੰਡਿ ਕੇ ਭਾਲ ਮੈ ਦੀਨੋ ॥

ਤਾ ਛਬਿ ਕੋ ਉਪਜ੍ਯੋ ਤਹ ਭਾਵ ਇਹੈ ਕਵਿ ਨੇ ਮਨ ਮੈ ਲਖਿ ਲੀਨੋ ॥

ਮਾਨਹੁ ਚੰਦ ਕੈ ਮੰਡਲ ਮੈ ਸੁਭ ਮੰਗਲ ਆਨਿ ਪ੍ਰਵੇਸਹਿ ਕੀਨੋ ॥੨੨੬॥

ਸ੍ਵੈਯਾ ॥

ਦੇਹਿ ਅਸੀਸ ਸਭੈ ਸੁਰ ਨਾਰਿ ਸੁਧਾਰਿ ਕੈ ਆਰਤੀ ਦੀਪ ਜਗਾਇਓ ॥

ਫੂਲ ਸੁਗੰਧ ਸੁਅਛਤ ਦਛਨ ਜਛਨ ਜੀਤ ਕੋ ਗੀਤ ਸੁ ਗਾਇਓ ॥

ਧੂਪ ਜਗਾਇ ਕੈ ਸੰਖ ਬਜਾਇ ਕੈ ਸੀਸ ਨਿਵਾਇ ਕੈ ਬੈਨ ਸੁਨਾਇਓ ॥

ਹੇ ਜਗ ਮਾਇ ਸਦਾ ਸੁਖ ਦਾਇ ਤੈ ਸੁੰਭ ਕੋ ਘਾਇ ਬਡੋ ਜਸੁ ਪਾਇਓ ॥੨੨੮॥

ਸਕ੍ਰਹਿ ਸਾਜਿ ਸਮਾਜ ਦੈ ਚੰਡ ਸੁ ਮੋਦ ਮਹਾ ਮਨ ਮਾਹਿ ਰਈ ਹੈ ॥

ਸੂਰ ਸਸੀ ਨਭਿ ਥਾਪ ਕੈ ਤੇਜੁ ਦੇ ਆਪ ਤਹਾ ਤੇ ਸੁ ਲੋਪ ਭਈ ਹੈ ॥

ਬੀਚ ਅਕਾਸ ਪ੍ਰਕਾਸ ਬਢਿਓ ਤਿਹ ਕੀ ਉਪਮਾ ਮਨ ਤੇ ਨ ਗਈ ਹੈ ॥

ਧੂਰਿ ਕੈ ਪੂਰ ਮਲੀਨ ਹੁਤੋ ਰਵਿ ਮਾਨਹੁ ਚੰਡਿਕਾ ਓਪ ਦਈ ਹੈ ॥੨੨੯॥

ਸ੍ਵੈਯਾ ॥

ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ ॥

ਨ ਡਰੋ ਅਰਿ ਸੋ ਜਬ ਜਾਇ ਲਰੋ ਨਿਸਚੈ ਕਰਿ ਅਪੁਨੀ ਜੀਤ ਕਰੋ ॥

ਅਰੁ ਸਿਖ ਹੌ ਆਪਨੇ ਹੀ ਮਨ ਕੋ ਇਹ ਲਾਲਚ ਹਉ ਗੁਨ ਤਉ ਉਚਰੋ ॥

ਜਬ ਆਵ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋ ॥੨੩੧॥

ਚੰਡਿ ਚਰਿਤ੍ਰ ਕਵਿਤਨ ਮੈ ਬਰਨਿਓ ਸਭ ਹੀ ਰਸ ਰੁਦ੍ਰਮਈ ਹੈ ॥

ਏਕ ਤੇ ਏਕ ਰਸਾਲ ਭਇਓ ਨਖ ਤੇ ਸਿਖ ਲਉ ਉਪਮਾ ਸੁ ਨਈ ਹੈ ॥

ਕਉਤਕ ਹੇਤੁ ਕਰੀ ਕਵਿ ਨੇ ਸਤਿਸਯ ਕੀ ਕਥਾ ਇਹ ਪੂਰੀ ਭਈ ਹੈ ॥

ਜਾਹਿ ਨਮਿਤ ਪੜੈ ਸੁਨਿ ਹੈ ਨਰ ਸੋ ਨਿਸਚੈ ਕਰਿ ਤਾਹਿ ਦਈ ਹੈ ॥੨੩੨॥

ਦੋਹਰਾ ॥

ਗ੍ਰੰਥ ਸਤਿ ਸਇਆ ਕੋ ਕਰਿਓ ਜਾ ਸਮ ਅਵਰੁ ਨ ਕੋਇ ॥

ਜਿਹ ਨਮਿਤ ਕਵਿ ਨੇ ਕਹਿਓ ਸੁ ਦੇਹ ਚੰਡਿਕਾ ਸੋਇ ॥੨੩੩॥

ਤ੍ਵਪ੍ਰਸਾਦਿ ॥ ਦੋਹਰਾ ॥

ਨਮਸਕਾਰ ਸ੍ਰੀ ਖੜਗ ਕੋ ਕਰੌ ਸੁ ਹਿਤੁ ਚਿਤੁ ਲਾਇ ॥

ਪੂਰਨ ਕਰੌ ਗਿਰੰਥ ਇਹੁ ਤੁਮ ਮੁਹਿ ਕਰਹੁ ਸਹਾਇ ॥੧॥

ਸ੍ਰੀ ਕਾਲ ਜੀ ਕੀ ਉਸਤਤਿ ॥

ਤ੍ਰਿਭੰਗੀ ਛੰਦ ॥

ਖਗ ਖੰਡ ਬਿਹੰਡੰ ਖਲਦਲ ਖੰਡੰ ਅਤਿ ਰਣ ਮੰਡੰ ਬਰਬੰਡੰ ॥

ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨੁ ਪ੍ਰਭੰ ॥

ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥

ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥

ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਤਿ ਬਚਾਵੈ ॥

ਸਤ੍ਰ ਅਨੇਕ ਚਲਾਵਤ ਘਾਵ ਤਊ ਤਨਿ ਏਕੁ ਨ ਲਾਗਨ ਪਾਵੈ ॥

ਰਾਖਤ ਹੈ ਅਪਨੋ ਕਰੁ ਦੈ ਕਰਿ ਪਾਪ ਸਬੂਹ ਨ ਭੇਟਨ ਪਾਵੈ ॥

ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥

ਸ੍ਵੈਯਾ ॥

ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥

ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥

ਦੋਹਰਾ ॥

ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥

ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥

ਧਨਾਸਰੀ ਮਹਲਾ ੧ ਆਰਤੀ

ੴ ਸਤਿਗੁਰ ਪ੍ਰਸਾਦਿ ॥

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥

ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥

ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥

ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥

ਗੁਰ ਸਾਖੀ ਜੋਤਿ ਪਰਗਟੁ ਹੋਇ ॥

ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥

ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥

ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥

ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥

ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥

ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥

ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥

ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥

ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥

ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥

ਸ੍ਰੀ ਸੈਣੁ ॥

ਧੂਪ ਦੀਪ ਘ੍ਰਿਤ ਸਾਜਿ ਆਰਤੀ ॥

ਵਾਰਨੇ ਜਾਉ ਕਮਲਾ ਪਤੀ ॥੧॥

ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥

ਊਤਮੁ ਦੀਅਰਾ ਨਿਰਮਲ ਬਾਤੀ ॥

ਤੁਹੀਂ ਨਿਰੰਜਨੁ ਕਮਲਾ ਪਾਤੀ ॥੨॥

ਰਾਮਾ ਭਗਤਿ ਰਾਮਾਨੰਦੁ ਜਾਨੈ ॥

ਪੂਰਨ ਪਰਮਾਨੰਦੁ ਬਖਾਨੈ ॥੩॥

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

ਪ੍ਰਭਾਤੀ ॥

ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥

ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥

ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥

ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥

ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯਾਰਾ ॥

ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥

ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

ਧੰਨਾ ॥

ਗੋਪਾਲ ਤੇਰਾ ਆਰਤਾ ॥

ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥

ਦਾਲਿ ਸੀਧਾ ਮਾਗਉ ਘੀਉ ॥

ਹਮਰਾ ਖੁਸੀ ਕਰੈ ਨਿਤ ਜੀਉ ॥

ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥

ਗਊ ਭੈਸ ਮਗਉ ਲਾਵੇਰੀ ॥

ਇਕ ਤਾਜਨਿ ਤੁਰੀ ਚੰਗੇਰੀ ॥

ਘਰ ਕੀ ਗੀਹਨਿ ਚੰਗੀ ॥

ਜਨੁ ਧੰਨਾ ਲੇਵੈ ਮੰਗੀ ॥੨॥੪॥

ਸ੍ਵੈਯਾ ॥

ਯਾ ਤੇ ਪ੍ਰਸੰਨ ਭਏ ਹੈ ਮਹਾ ਮੁਨ ਦੇਵਨ ਕੇ ਤਪ ਮੈ ਸੁਖ ਪਾਵੈ ॥

ਜਗ੍ਯ ਕਰੈ ਇਕ ਬੇਦ ਰਰੈ ਭਵ ਤਾਪ ਹਰੈ ਮਿਲਿ ਧਿਆਨਹਿ ਲਾਵੈ ॥

ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈ ॥

ਕਿੰਨਰ ਗੰਧ੍ਰਬ ਗਾਨ ਕਰੈ ਗਨਿ ਜਛ ਅਪਛਰ ਨਿਰਤ ਦਿਖਾਵੈ ॥੫੪॥

ਸੰਖਨ ਕੀ ਧੁਨ ਘੰਟਨਿ ਕੀ ਕਰਿ ਫੂਲਨ ਕੀ ਬਰਖਾ ਬਰਖਾਵੈ ॥

ਆਰਤੀ ਕੋਟਿ ਕਰੈ ਸੁਰ ਸੁੰਦਰਿ ਪੇਖ ਪੁਰੰਦਰ ਕੇ ਬਲਿ ਜਾਵੈ ॥

ਦਾਨਤ ਦਛਨ ਦੈ ਕੈ ਪ੍ਰਦਛਨ ਭਾਲ ਮੈ ਕੁੰਕਮ ਅਛਤ ਲਾਵੈ ॥

ਹੋਤ ਕੁਲਾਹਲ ਦੇਵਪੁਰੀ ਮਿਲ ਦੇਵਨ ਕੇ ਕੁਲਿ ਮੰਗਲ ਗਾਵੈ ॥੫੫॥

ਸਵੈਯਾ ॥

ਹੇ ਰਵਿ ਹੇ ਸਸਿ ਹੇ ਕਰੁਨਾਨਿਧਿ ਮੇਰੀ ਅਬੈ ਬਿਨਤੀ ਸੁਨਿ ਲੀਜੈ ॥

ਅਉਰ ਨ ਮਾਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥

ਸਸਤ੍ਰਨ ਸੋ ਅਤਿ ਹੀ ਰਨ ਭੀਤਰ ਜੂਝਿ ਮਰੋ ਕਹਿ ਸਾਚ ਪਤੀਜੈ ॥

ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ੍ਯਾਮ ਇਹੈ ਵਰੁ ਦੀਜੈ ॥੧੯੦੦॥

ਸ੍ਵੈਯਾ ॥

ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥

ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥

ਦੋਹਰਾ ॥

ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥

ਬਾਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥

ਦੋਹਰਾ ॥

ਐਸੇ ਚੰਡ ਪ੍ਰਤਾਪ ਤੇ ਦੇਵਨ ਬਢਿਓ ਪ੍ਰਤਾਪ ॥

ਤੀਨ ਲੋਕ ਜੈ ਜੈ ਕਰੈ ਰਰੈ ਨਾਮੁ ਸਤਿ ਜਾਪ ॥੫੬॥

ਰਾਗੁ ਸੋਰਠਿ ॥

ਭੂਖੇ ਭਗਤਿ ਨ ਕੀਜੈ ॥

ਯਹ ਮਾਲਾ ਅਪਨੀ ਲੀਜੈ ॥

ਹਉ ਮਾਂਗਉ ਸੰਤਨ ਰੇਨਾ ॥

ਮੈ ਨਾਹੀ ਕਿਸੀ ਕਾ ਦੇਨਾ ॥੧॥

ਮਾਧੋ ਕੈਸੀ ਬਨੈ ਤੁਮ ਸੰਗੇ ॥

ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥

ਦੁਇ ਸੇਰ ਮਾਂਗਉ ਚੂਨਾ ॥

ਪਾਉ ਘੀਉ ਸੰਗਿ ਲੂਨਾ ॥

ਅਧ ਸੇਰੁ ਮਾਂਗਉ ਦਾਲੇ ॥

ਮੋ ਕਉ ਦੋਨਉ ਵਖਤ ਜਿਵਾਲੇ ॥੨॥

ਖਾਟ ਮਾਂਗਉ ਚਉਪਾਈ ॥

ਸਿਰਹਾਨਾ ਅਵਰ ਤੁਲਾਈ ॥

ਊਪਰ ਕਉ ਮਾਂਗਉ ਖੀਂਧਾ ॥

ਤੇਰੀ ਭਗਤਿ ਕਰੈ ਜਨੁ ਥੀਂਧਾ ॥੩॥

ਮੈ ਨਾਹੀ ਕੀਤਾ ਲਬੋ ॥

ਇਕੁ ਨਾਉ ਤੇਰਾ ਮੈ ਫਬੋ ॥

ਕਹਿ ਕਬੀਰ ਮਨੁ ਮਾਨਿਆ ॥

ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥

ਸਲੋਕੁ ਮਃ ੧ ॥

ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥

ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥

ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥

ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥

ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥

ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥

ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

ਦੋਹਰਾ ॥

ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ ॥

ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ ॥੩॥

ਤੀਰ ਤੁਹੀ ਸੈਥੀ ਤੁਹੀ ਤੁਹੀ ਤਬਰ ਤਰਵਾਰਿ ॥

ਨਾਮ ਤਿਹਾਰੋ ਜੋ ਜਪੈ ਭਏ ਸਿੰਧੁ ਭਵ ਪਾਰ ॥੪॥

ਕਾਲ ਤੁਹੀ ਕਾਲੀ ਤੁਹੀ ਤੁਹੀ ਤੇਗ ਅਰੁ ਤੀਰ ॥

ਤੁਹੀ ਨਿਸਾਨੀ ਜੀਤ ਕੀ ਆਜੁ ਤੁਹੀ ਜਗਬੀਰ ॥੫॥

ਜਿਤੇ ਸਸਤ੍ਰ ਨਾਮੰ ॥

ਨਮਸਕਾਰ ਤਾਮੰ ॥

ਜਿਤੇ ਅਸਤ੍ਰ ਭੈਯੰ ॥

ਨਮਸਕਾਰ ਤੇਯੰ ॥੯੧॥

ਤੀਰੋ ਤੁਫੰਗੋ ਬਡੋ ਰਾਮ ਜੰਗੋ ਧਮਕ ਧਾਰ ਅਣੀਆਰ ਕਮੰਦ ਕੋਰੜਾ॥ ਪੰਜ ਸ਼ਸਤਰ ਪਰਵਾਣ॥

ਸੁਣੋ ਨੰਦ ਲਾਲ ਏਹੌ ਸਾਚ

ਪਰਗਟ ਕਰਾਊਂ ਆਪਣੇ ਰਾਜ (੫੬)

ਚਾਰ ਬਰਨ ਇਕ ਬਰਨ ਕਰਾਊਂ

ਵਾਹਿਗੁਰੂ ਕਾ ਜਾਪ ਜਪਾਉੂ। (੫੭)

ਚੜੈ੍ਹਂ ਤੁਰੰਗ ਉੜਾਵੈਂ ਬਾਜ

ਤੁਰਕ ਦੇਖ ਕਰ ਜਾਵੈਂ ਭਾਜ਼(੫੮)

ਸਵਾ ਲਾਖ ਸੇ ਏਕ ਲੜਾਊਂ

ਚੜੈ੍ਹ ਸਿੰਘ ਤਿਸ ਮੁਕਤ ਕਰਾਊਂ। (੫੯)

ਝੂਲਣ ਨੇਜੇ ਹਸਤੀ ਸਾਜੇ

ਦੁਆਰ ਦੁਆਰ ਪਰ ਨੌਬਤ ਬਾਜੇ। (੬੦)

ਸਵਾ ਲਾਖ ਜਬ ਧੁਖੈ ਪਲੀਤਾ

ਤਬੈ ਖਾਲਸਾ ਉਦੈ ਅਸਤ ਲੌ ਜੀਤਾ। (੬੧)

ਰਾਜ ਕਰੇਗਾ ਖਾਲਸਾ ਆਕੀ ਰਹੇ ਨ ਕੋਇ

ਖ਼ੁਆਰ ਹੋਏ ਸਭ ਮਿਲਹਿੰ ਗੇ ਬਚੇ ਸ਼ਰਨ ਜੋ ਹੋਇ। (੬੨)

ਉਠ ਗਈ ਸਫਾ ਮਲੇਛ ਕੀ ਕਰ ਕੂੜਾ ਪਾਸਾਰ॥

ਡੰਕਾ ਬਾਜੇ ਫਤਿਹ ਕਾ ਨਿਹਕਲੰਕ ਅਵਤਾਰ ॥

ਬਿਜੈ ਛੰਦ ॥

ਲੰਕ ਲੂਟ ਲਿਆਊਂ ਪਲਕ ਪੇਸ਼ ਖਾਨਾ ਚਲਾਊਂ ਨਰਦ ਗਰਦ ਮਿਲਾੳੋੂ ਮੈਂ ਜੋ ਮਾਤੇ ਅਭਿਮਾਨ ਕੇ॥

ਰੂਮ ਨੌਬਤ ਬਜਾਊਂ ਸ਼ਾਮ ਮੋਹਰਾਂ ਚਲਾਊਂ ਪਾਤਸ਼ਾਹੀ ਲੈ ਕਰਾਊਂ ਤਖਤ ਸਾਚੇ ਸਾਹਿਬਾਨ ਕੇ॥

ਨ ਆਪ ਲੜੂੰ ਨ ਫੌਜ ਲੜਾਊਂ ॥ ਭਟ ਬੀਰਨ ਸੇਤੀ ਬਾਂਧ ਮੰਗਾਊਂ॥

ਨਾ ਛਾਡੂੰ ਖਲਕ ਨਾ ਛਾਡੂੰ ਬਲਖ ਪਰਬਤ ਕਾਟੂੰ ਇਰਾਨ ਖੁਰਾਸਾਨ ਕੇ॥

ਮੇਰੋ ਨਾਉਂ ਗੁਰੂ ਗੋਬਿੰਦ ਸਿਘ ਸੋਢੀ ਰਾਇ॥

ਅਸ ਖਲੋਨਾ ਸਭ ਖਲਕਤ ਰਾਜ ਸਾਜ ਬਾਂਧ ਮੰਗਾਊਂ ਗੋਸ਼ੇ ਕਮਾਨ ਕੇ ॥

ਹੁਕਮ ਸੱਤ॥

ਸ੍ਰੀ ਵਾਹਿਗੁਰੂ ਜੀ ਕੀ ਫਤਿਹ ॥

ਸਿੱਕਾ ਜ਼ਦ ਬਰ ਹਰ ਦੋ ਆਲਿਮ ਫਜ਼ਲਿ ਸਚੇ ਸਾਹਿਬੱਸਤ ॥

ਗੋਬਿੰਦ ਸਿੰਘ ਖ਼ੁਦ ਸ਼ਾਹਿਨਸ਼ਾਹ ਤੇਗ ਨਾਨਕ ਵਾਹਿਬੱਸਤ ॥

ਦੇਗ਼ ਤੇਗ਼ ਫ਼ਤਹ ਨੁਸਰਤ ਬੇਦਰੰਗ ਯਾਫ਼ਤਜ਼ ਨਾਨਕ ਗੁਰੂ ਗੋਬਿੰਦ ਸਿੰਘ ॥

ਸ੍ਰੀ ਅਕਾਲ ਪੁਰਖ ਜੀ ਸਹਾਇ॥

ਜੀ ਦਰਬਾਰਨ ਮੈਂ ਤੇਰੋ ਦਰਬਾਰਾ ਸਚ ਖੰਡ ਵਸੈ ਨਿਰੰਕਾਰਾ॥

ਲਛਮੀ ਖੜੀ ਤੁਮਰੇ ਦਰਬਾਰਾ ਸਰਬ ਦੇਵਤੇ ਕਰੇ ਨਮਸਕਾਰਾ ॥

ਦੋਹਰਾ ॥

ਨਾਨਕ ਗੁਰੂ ਗੋਬਿੰਦ ਸਿੰਘ ਜੀ ਪੂਰਨ ਗੁਰ ਅਵਤਾਰ॥

ਜਗਮਗ ਜੋਤਿ ਬਿਰਾਜ ਰਹੀ ਸ੍ਰੀ ਅਬਿਚਲ ਨਗਰ ਮਝਾਰ॥ ਸੱਚਖੰਡ ਕੇ ਦਰਬਾਰ॥

ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥

ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥

ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥

ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੧੯੯॥

Songwriters

Sri Guru Nanak Dev Jee
Aarti, Chopai Sahib and Simran Tracks Chopai Sahib »